ਆਸਾਰਾਮ ਮਾਮਲੇ ‘ਚ ਪੀੜਤਾ ਦੇ ਪਰਿਵਾਰ ਦੀ ਸੁਰੱਖਿਆ ਵਧੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਰਾਮ ਜਬਰ ਜ਼ਨਾਹ ਮਾਮਲੇ ਦੀ ਪੀੜਤਾ ਦੇ ਪਿਤਾ ਨੂੰ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਸੁਪਰਡੈਂਟ ਸੰਜੇ ਕੁਮਾਰ ਨੇ ਕਿਹਾ ਕਿ ਹੁਣ ਤੱਕ ਪੀੜਤ ਦੇ ਘਰ 2 ਪੁਲਿਸ ਕਰਮਚਾਰੀ ਤਾਇਨਾਤ ਸਨ ਪਰ ਹੁਣ ਸੁਰੱਖਿਆ ਵਧਾ ਕੇ ਉਥੇ 3 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਉਣ-ਜਾਣ ਵਾਲੇ ਲੋਕਾਂ ਦੀ ਜਾਣਕਾਰੀ ਲੈ ਕੇ ਉਨ੍ਹਾਂ 'ਤੇ ਨਜ਼ਰ ਰੱਖਣ | ਗੋਂਡਾ 'ਚ ਆਸਾਰਾਮ ਦੇ ਆਸ਼ਰਮ 'ਚ ਇਕ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਇੱਥੇ ਰਹਿ ਰਹੇ ਆਸਾਰਾਮ ਜਬਰ ਜ਼ਿਨਾਹ ਪੀੜਤਾ ਦੇ ਪਿਤਾ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ 'ਚ ਹੈ ਅਤੇ ਘਟਨਾ ਵਾਲੇ ਦਿਨ ਹੀ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਲਿਖਤੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ ਆਸਾਰਾਮ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਇਸ ਸਮੇਂ ਜੋਧਪੁਰ ਜੇਲ੍ਹ 'ਚ ਬੰਦ ਹੈ।