ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਨ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਲਕਾ ਕਰਤਾਰਪੁਰ ਦੇ ਸਰਕਲ ਜਮਾਲਪੁਰ ਦੇ ਅਕਾਲੀ ਦਲ ਬਾਦਲ ਦੇ ਸਰਕਲ ਜੱਥੇਦਾਰ ਤੇ ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਘੁੰਮਣ ਨੂੰ ਜਨਰੇਟਰ ਬੰਦ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਫ਼ਸਲਾਂ ਨੂੰ ਪਾਣੀ ਲਗਾਉਣ ਲਈ ਦੋ ਟਰੈਕਟਰਾਂ 'ਤੇ ਵੱਖ-ਵੱਖ ਯੂਨਿਟ ਚੱਲ ਰਹੇ ਸਨ।

ਉਨ੍ਹਾਂ ਨਾਲ ਕੰਮ ਕਰ ਰਹੇ ਨੌਕਰ ਨੇ ਤੁਰੰਤ ਟਰੈਕਟਰ ਬੰਦ ਕੀਤਾ ਤੇ ਉਨ੍ਹਾਂ ਨੂੰ ਤੁਰੰਤ ਭੋਗਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਪਰ ਜਲੰਧਰ ਪੁੱਜਣ 'ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।