ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਪੰਜਾਬ ’ਚ ਹੁਣ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ 5 ਆਗੂ ਚੋਣ ਮੈਦਾਨ ’ਚ ਆ ਗਏ ਹਨ, ਜਿਨ੍ਹਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ।

More News

NRI Post
..
NRI Post
..
NRI Post
..