ਕਾਂਗਰਸ ਦੇ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਾਂ ਵੱਲੋਂ ਫਿਰੋਤੀ ਦੀ ਮੰਗ

by jaskamal

ਨਿਊਜ਼ ਡੈਸਕ : ਮੋਗਾ ਦੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਤਖਤੂਪੁਰਾ ਦੇ ਬੇਟੇ ਐਡਵੋਕੇਟ ਪਰਮਪਾਲ ਸਿੰਘ ਜੋ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਹਨ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਜਗਰੂਪ ਸਿੰਘ ਨਿਵਾਸੀ ਫਿਰੋਜ਼ਪੁਰ ਰੋਡ ਮੋਗਾ ਨੇ ਕਿਹਾ ਕਿ ਬੀਤੀ 19 ਤੇ 20 ਜਨਵਰੀ ਨੂੰ ਮੇਰੇ ਬੇਟੇ ਪਰਮਪਾਲ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੰਦਿਆਂ ਆਪਣੇ ਆਪ ਨੂੰ ਗੈਂਗਸਟਰ ਦੱਸਿਆ ਅਤੇ ਫਿਰੌਤੀ ਦੀ ਮੰਗ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਬੀਤੀ 19 ਫਰਵਰੀ ਨੂੰ ਕੁਝ ਅਣਪਛਾਤੇ ਵਿਅਕਤੀ ਦਿੱਲੀ ਨੰਬਰ ਸਵਿਫਟ ਕਾਰ ’ਤੇ ਸਾਡੇ ਪੈਲੇਸ ਸਕਾਈਰਿੰਗ 'ਚ ਆਏ, ਜਿਨ੍ਹਾਂ ਸਾਡੇ ਬਾਰੇ ਪੁੱਛਗਿੱਛ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦਾ ਖਤਰਾ ਹੈ। ਇਸ ਲਈ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਥਿਤ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਜਾਂਚ ਦਾ ਆਦੇਸ਼ ਦਿੱਤੇ ਹਨ। ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਫੋਕਲ ਪੁਆਇੰਟ ਪੁਲਸ 0ਚੌਂਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।