ਜੰਗਲ’ਚੋਂ ਭੇਦਭਰੇ ਹਾਲਾਤ ‘ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ-ਕਪੂਰਥਲਾ ਮੁੱਖ ਮਾਰਗ ਤੋਂ ਜੈਨਪੁਰ ਨੂੰ ਜਾਂਦੀ ਸੰਪਰਕ ਸੜਕ ਦੇ ਨਾਲ ਲੱਗਦੇ ਝੱਲ ਲੇਈ ਵਾਲਾ ਦੇ ਜੰਗਲ ’ਚੋਂ ਭੇਦਭਰੇ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੇ ਨਾਲ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਸ਼ਿਨਾਖਤ ਯੁਗਰਾਜ ਸਿੰਘ ਵਾਸੀ ਸ਼ੇਰਪੁਰ ਸੱਧਾ ਤਹਿਸੀਲ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ’ਚ ਮ੍ਰਿਤਕ ਦੇ ਕਤਲ ਦਾ ਸ਼ੱਕ ਜਤਾਇਆ ਹੈ।