ਦੋਹਰੇ ਕਤਲ ਤੋਂ ਬਾਅਦ ਇਲਾਕੇ ‘ਚ ਫੈਲੀ ਸਨਸਨੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਕਰਨਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਦੋਹਰੇ ਕਤਲ ਦੌਰਾਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਢਾਬੇ ਤੇ ਬੈਠੇ 3 ਦੋਸਤਾਂ ਨਾਲ ਹੋਈ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ ਨੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਕੇ ਤੇਜਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਜਿਸ 'ਚ 2 ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਜਖ਼ਮੀ ਹੋ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਦਕਿ ਜਖ਼ਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਢਾਬੇ ਤੇ ਸ਼ਰਾਬ ਪੀਂਦਿਆਂ 2 ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਤੋਂ ਬਾਅਦ ਦੋਵੇ ਧਿਰਾਂ ਨੇ ਇਕ ਦੂਜੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..