ਨਹਿਰ ’ਚੋਂ ਦੋ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਦੇ ਪਿੰਡ ਖਾਟਵਾਂ ਕੋਲੋਂ ਲੰਘਦੀ ਨਹਿਰ 'ਚ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਨਰ ਸੇਵਾ ਸੰਸਥਾ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟਵਾਂ ਕੋਲ ਨਹਿਰ ਵਿਚ 2 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ’ਤੇ ਸੰਸਥਾ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਸਾਹਮਣੇ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਥਾਣਾ ਬਹਾਵਵਾਲਾ ਦੇ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਲਾਸ਼ਾਂ ਨੂੰ 72 ਘੰਟਿਆਂ ਤੱਕ ਪਛਾਣ ਲਈ ਮੋਰਚਰੀ ਵਿਚ ਰਖਿਆ ਗਿਆ ਹੈ।

More News

NRI Post
..
NRI Post
..
NRI Post
..