ਕਾਰ ਦੀ ਖਰੀਦ-ਵੇਚ ਨੂੰ ਲੈ ਇਕ ਘਰ ’ਚ ਕਈ ਵਿਅਕਤੀਆਂ ਨੇ ਚਲਾਈਆਂ ਗੋਲੀਆਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਵਿੱਖੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਇਕ ਘਰ ਵਿਚ ਦਾਖਲ ਹੋ ਕੇ ਕਰੀਬ ਅਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਬ੍ਰਹਮਪੁਰਾ ਦੇ ਘਰ ਜਸ਼ਨਪ੍ਰੀਤ ਸਿੰਘ, ਹਰਬਰਿੰਦਰ ਸਿੰਘ ਪੁੱਤਰਾਨ ਬਖਸ਼ੀਸ਼ ਸਿੰਘ ਮੌਜੂਦ ਸਨ। ਕਰੀਬ ਅਧੀ ਦਰਜਨ ਤੋਂ ਵੱਧ ਵਿਅਕਤੀ ਦੋ ਗੱਡੀਆਂ ’ਤੇ ਸਵਾਰ ਹੋ ਕੇ ਆ ਗਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰ ਨਾਲ ਘਰ ’ਤੇ ਹਮਲਾ ਕਰਦੇ ਹੋਏ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ।

ਇਸ ਹਮਲੇ ਕਾਰਨ ਜਸ਼ਨਪ੍ਰੀਤ ਸਿੰਘ ਅਤੇ ਹਰਬਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਜਸ਼ਨਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਗੱਡੀ ਖ਼ਰੀਦ-ਵੇਚ ਸਬੰਧੀ ਮਾਮੂਲੀ ਤਕਰਾਰ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।