ਅਣਪਛਾਤੇ ਬਦਮਾਸ਼ਾਂ ਵੱਲੋਂ ਕੀਤੇ ਗਏ ਕਈ ਰਾਊਂਡ ਫਾਇਰ, ਇਲਾਕੇ ‘ਚ ਫੈਲੀ ਸਨਸਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਦੇ ਸੈਕਟਰ 82 ਇਲਾਕੇ 'ਚ ਇਕ ਹੋਰ ਹੈਰਾਨ ਕਰਨ ਵਾਲੀ ਘਟਨਾ 'ਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਕਥਿਤ ਤੌਰ 'ਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਮੋਹਾਲੀ ਬੰਬ ਧਮਾਕੇ ਦੇ ਤੋਂ ਦੋ ਦਿਨ ਬਾਅਦ ਸਾਹਮਣੇ ਆਇਆ ਹੈ।

ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸੋਹਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਤੋਂ ਬਾਅਦ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਲਾਕੇ ਦੇ ਸਥਾਨਕ ਲੋਕ ਪਹਿਲਾਂ ਹੀ ਇਸ ਭਿਆਨਕ ਧਮਾਕੇ ਤੋਂ ਡਰੇ ਹੋਏ ਹਨ ਅਤੇ ਹੁਣ ਤੜਕੇ ਸਾਰ ਚੱਲੀਆਂ ਗੋਲੀਆਂ ਨੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਦਿੱਤੇ ਹਨ।

More News

NRI Post
..
NRI Post
..
NRI Post
..