ਪੰਜਾਬ–ਹਰਿਆਣਾ ‘ਚ ਸੀਤ ਲਹਿਰ ਦਾ ਤੀਖਾ ਹਮਲਾ, ਲੋਕ ਘਰਾਂ ‘ਚ ਕੈਦ

by nripost

ਚੰਡੀਗੜ੍ਹ (ਨੇਹਾ): ਪੰਜਾਬ, ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦਾ ਨਵਾਂ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ ਜਿੱਥੇ ਘੱਟੋ ਘੱਟ ਤਾਪਮਾਨ ਸਿਫਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਪੰਜਾਬ ਵਿੱਚ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦਾ ਸੋਨੀਪਤ ਸਭ ਤੋਂ ਠੰਡਾ ਰਿਹਾ ਹੈ ਜਿੱਥੇ ਘੱਟੋ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 4.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 2.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ ਤਿੰਨ ਡਿਗਰੀ ਸੈਲਸੀਅਸ, ਬਠਿੰਡਾ ਵਿੱਚ 1.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ ਦੋ ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 2.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 2.6 ਡਿਗਰੀ ਸੈਲਸੀਅਸ ਅਤੇ ਰੋਪੜ ਵਿੱਚ 2.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਬਾਰੇ ਰੈਡ ਅਲਰਟ ਜਾਰੀ ਕੀਤਾ ਸੀ।

More News

NRI Post
..
NRI Post
..
NRI Post
..