ਕੁਝ ਦਿਨਾਂ ‘ਚ ਕੜਾਕੇ ਦੀ ਠੰਡ ਵੱਧਣ ਦਾ ਖ਼ਦਸ਼ਾ, ਹੈਂਡ ਅਲਰਟ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕੁਝ ਦਿਨਾਂ ਤੋਂ ਲਗਾਤਾਰ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਮੌਸਮ ਹੋਰ ਵੀ ਠੰਢਾ ਹੋ ਗਿਆ । ਹੁਣ ਤੱਕ ਪੰਜਾਬ 'ਚ ਜ਼ਿਲ੍ਹਾ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ ।ਮੌਸਮ ਵਿਭਾਗ ਵਲੋਂ ਕੁਝ ਦਿਨਾਂ ਤੱਕ ਹੋਰ ਕੜਾਕੇ ਦੀ ਠੰਢ ਪੈਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਹੈਂਡ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਤੜਕੇ ਜ਼ਿਆਦਾ ਵਾਹਨ ਨਾ ਚਲਾਉਣ ਦੀ ਹਦਾਇਤਾਂ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਵਲੋਂ ਕਈ ਥਾਵਾਂ ਤੇ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੁਧਿਆਣਾ , ਪਟਿਆਲਾ ਸਮੇਤ 12 ਜ਼ਿਲਿਆਂ ਵਿੱਚ ਤਾਪਮਾਨ 15 ਡਿਗਰੀ ਤੋਂ ਹੇਠਾਂ ਦਰਜ਼ ਕੀਤਾ ਗਿਆ ।ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ 'ਚ ਕੁਝ ਦਿਨਾਂ ਤੱਕ ਭਾਰੀ ਬਰਫ਼ਬਾਰੀ ਹੋ ਸਕਦੀ ਹੈ ।