Punjab: ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

by nripost

ਭਵਾਨੀਗੜ੍ਹ (ਰਾਘਵ) : ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਐੱਸ. ਐੱਚ. ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰੇਸ਼ ਕੁਮਾਰ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਜਦੋਂ ਇੱਥੇ ਨਾਭਾ ਕੈਂਚੀਆਂ ਫਲਾਈਓਵਰ ਦੇ ਹੇਠਾਂ ਮੌਜੂਦ ਸਨ ਤਾਂ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਸੁਨੀਤਾ ਰਾਣੀ ਵਾਸੀ ਖੇੜੀ ਗਿੱਲਾਂ ਹਾਲ ਆਬਾਦ ਭਵਾਨੀਗੜ੍ਹ ਕਥਿਤ ਰੂਪ ਵਿਚ ਨਸ਼ਾ ਵੇਚਣ ਦੀ ਆਦੀ ਹੈ।

ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਐੱਸ. ਐੱਚ. ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਟੀਮ ਨੇ ਉਕਤ ਸੁਨੀਤਾ ਰਾਣੀ ਦੇ ਘਰ ਛਾਪੇਮਾਰੀ ਕੀਤੀ ਤਾਂ ਪੁਲਸ ਨੂੰ ਉਹ ਆਪਣੇ ਘਰ ਦੇ ਬਾਹਰ ਖੜ੍ਹੀ ਦਿਖਾਈ ਦਿੱਤੀ। ਉਸ ਨੇ ਪੁਲਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜ੍ਹੇ ਲਿਫਾਫੇ ਨੂੰ ਹੇਠਾਂ ਸੁੱਟ ਦਿੱਤਾ। ਲਿਫਾਫੇ ਨੂੰ ਚੈੱਕ ਕੀਤਾ ਤਾਂ ਪੁਲਸ ਨੂੰ ਉਸ 'ਚੋਂ 15 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਸ ਨੇ ਮਾਮਲੇ 'ਚ ਕਾਰਵਾਈ ਤਹਿਤ ਉਕਤ ਸੁਨੀਤਾ ਰਾਣੀ ਨੂੰ ਗ੍ਰਿਫ਼ਤਾਰ ਕਰਦਿਆਂ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕੀਤਾ ਹੈ।

More News

NRI Post
..
NRI Post
..
NRI Post
..