ਐੱਸਜੀਪੀਸੀ ਦਾ 912 ਕਰੋੜ ਦਾ ਬਜਟ ਪਾਸ

by vikramsehajpal

ਅੰਮ੍ਰਿਤਸਰ,(ਦੇਵ ਇੰਦਰਜੀਤ) :ਗੁਰਪੁਰਬ ਸਬੰਧੀ ਯੂ.ਐੱਨ.ਓ. ਤੋਂ ਇਕ ਮਤੇ ਰਾਹੀਂ ਇਹ ਸਾਲ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਨੌਵੇਂ ਪਾਤਸ਼ਾਹ ਨੇ ਹਿੰਦੂ ਧਰਮ ਦੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਸਹਿਮਤ ਨਾ ਹੋਣ ਦੇ ਬਾਵਜੂਦ ਜਬਰੀ ਧਰਮ ਤਬਦੀਲੀ ਦਾ ਵਿਰੋਧ ਕੀਤਾ ਅਤੇ ਸ਼ਹਾਦਤ ਦਿੱਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ