SGPC ਵੱਲੋਂ 9.81 ਅਰਬ ਰੁਪਏ ਦਾ ਸਾਲਾਨਾ ਬਜਟ ਪੇਸ਼, ਹੋਇਆ ਜ਼ਬਰਦਸਤ ਹੰਗਾਮਾ

by vikramsehajpal

ਅੰਮ੍ਰਿਤਸਰ (NRI MEDIA) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਦੀ ਕਾਰਵਾਈ ਆਰੰਭ ਹੋ ਚੁੱਕੀ ਹੈ। ਬਜਟ ਇਜਲਾਸ ਦੀ ਅਰੰਭਤਾ ਮੌਕੇ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ। ਕੋਰੋਨਾ ਦੀ ਮਾਰ ਕਾਰਨ ਤਕਰੀਬਨ 25 ਫੀਸਦ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ, ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ। ਇਸ ਸਾਲ 9 ਅਰਬ,81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਬਜਟ ਪਾਸ ਹੋਇਆ ਜਦਕਿ ਪਿਛਲੇ ਸਾਲ ਇਹ ਬਜਟ 12 ਅਰਬ ਤੋਂ ਵੱਧ ਦਾ ਸੀ।

https://youtu.be/bBpQVugcWbc

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਐਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ।ਬਜਟ ’ਤੇ ਭਾਵੇਂ ਸਰਬਸੰਮਤੀ ਨਾਲ ਮੋਹਰ ਲੱਗੀ ਪਰ ਇਸ ਦੌਰਾਨ ਖੂਬ ਹੰਗਾਮਾ ਹੋਇਆ। ਓਥੇ ਹੀ ਬਜਟ ਇਜਲਾਸ ਵਿਚ ਕਈ ਮੈਂਬਰਾਂ ਨੇ ਵਿਰੋਧ ਦਰਜ ਕਰਵਾਇਆ। ਸਾਲਾਂ ਬਾਅਦ ਪਹਿਲੀ ਵਾਰ ਹੈ ਇਸ ਵਾਰ ਬਜਟ ਦੀਆਂ ਕਾਪੀਆਂ ਹੀ ਐਸਜੀਪੀਸੀ ਮੈਂਬਰਾਂ ਨੂੰ ਨਹੀਂ ਭੇਜੀਆਂ ਗਈਆਂ ਸਨ।

ਜੇ ਬਜਟ ਦੀਆਂ ਕਾਪੀਆਂ ਹੀ ਮੈਂਬਰਾਂ ਨੂੰ ਨਹੀਂ ਭੇਜੀਆਂ ਗਈਆਂ ਤਾਂ ਉਹ ਚਰਚਾ ਕਿਸ ’ਤੇ ਕਰਨਗੇ। ਇਜਲਾਸ ਵਿਚ ਸ਼ਾਮਲ ਹੋਣ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਬੀਬੀ ਜਗੀਰ ਕੌਰ ਵੀ ਪਹੁੰਚ ਚੁੱਕੇ ਹਨ।

ਓਥੇ ਹੀ ਇਸ ਸਬੰਧੀ ਐਸਜੀਪੀਸੀ ਵੱਲੋਂ ਸਫਾਈ ਪੇਸ਼ ਕੀਤੀ ਜਾ ਰਹੀ ਹੈ ਕਿ ਸਬੰਧਤ ਵਿਅਕਤੀਆਂ ਨੂੰ ਗੁਰੂ ਮਰਿਆਦਾ ਅਨੁਸਾਰ ਸਜ਼ਾ ਦਿੱਤੀ ਜਾ ਚੁੱਕੀ ਹੈ ਪਰ ਸਿੱਖ ਜਥੇਬੰਦੀਆਂ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹਨ ਅਤੇ ਲਗਾਤਾਰ ਸਵਾਲ ਕਰ ਰਹੀਆਂ ਹਨ। ਇਨ੍ਹਾਂ ਸਵਾਲਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਐਸਜੀਪੀਸੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।