ਗੁਰੂਦੁਆਰਾ ਸਾਹਿਬ ‘ਚੋ ਕੁਰਸੀਆਂ ਬਾਹਰ ਕਢਵਾ ਕੇ ਅੱਗ ਲਗਾਉਣ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਖ਼ਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੌਰਾਨ ਬੀਤੀ ਦਿਨੀਂ ਜਲੰਧਰ ਦੇ ਮਾਡਲ ਟਾਊਨ ਦੇ ਗੁਰੂਦੁਆਰਾ ਸਾਹਿਬ 'ਚੋ ਕੁਰਸੀਆਂ ਨੂੰ ਬਾਹਰ ਕਢਵਾ ਕੇ ਅੱਗ ਲਗਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰੂਦੁਆਰਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਜਾਇਜ਼ਾ ਲੈ ਕੇ ਦੇਖਿਆ ਕਿ ਕੁਰਸੀਆਂ ਕਿੱਥੇ ਤੇ ਕਿਸ ਤਰੀਕੇ ਨਾਲ ਲੱਗੀਆਂ ਹੋਇਆ ਸੀ।

ਇਸ ਮਾਮਲੇ ਨੂੰ ਲੈ ਕੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਈ ਸਵਾਲ ਖੜ੍ਹੇ ਕੀਤੇ ਗਏ ਹਨ ਕਿ ਸਾਡੇ ਵਲੋਂ ਜੋ ਕੁਰਸੀਆਂ ਰੱਖੀਆਂ ਗਈਆਂ ਸੀ। ਉਨ੍ਹਾਂ ਕੁਰਸੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ ਖਾਲਸਾ ਵਹੀਰ ਵਲੋਂ ਚੁਕਵਾ ਕੇ ਅੱਗ ਲਗਾ ਦਿੱਤੀ ਗਈ । ਇਸ ਮਾਮਲੇ ਨੂੰ ਲੈ ਕੇ ਗੁਰੂਦੁਆਰਾ ਕਮੇਟੀ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਜਾਂ ਸ਼੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਵਾਂਗੇ ਤੇ ਉਨ੍ਹਾਂ ਨੂੰ ਬੇਨਤੀ ਕਰਾਂਗੇ ਕਿ ਇਸ ਮਾਮਲੇ ਦੀ ਸਖਤ ਜਾਂਚ ਕੀਤੀ ਜਾਵੇ ਤੇ ਸਚਾਈ ਨੂੰ ਸਾਹਮਣੇ ਲਿਆਂਦਾ ਜਾਵੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਲਤੀਫਪੁਰਾ ਵਿਖੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਬੇਘਰ ਹੋਏ ਪੀੜਤ ਪਰਿਵਾਰਾਂ ਨੂੰ ਮਿਲੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਆਉਣਾ ਚਾਹੁੰਦੇ ਸੀ ਪਰ ਆਉਣ 'ਚ ਉਨ੍ਹਾਂ ਨੂੰ ਦੇਰੀ ਹੋਈ ਹੈ ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਨੂੰ ਇੱਥੇ ਭੇਜਿਆ ਗਿਆ ਸੀ ।