ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਦਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਦਾ ਹਾਲੇ ਕੋਈ ਜਵਾਬ ਨਹੀਂ ਆਇਆ ਹੈ। ਪੱਤਰ ਵਿੱਚ ਉਨ੍ਹਾਂ ਨੇ ਲਿਖਿਆ ਕਿ ਅਜਿਹੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਵਲੋਂ 12 ਸਤੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਪਹਿਲਾ ਵੀ ਅਸੀਂ PM ਮੋਦੀ ਨੂੰ ਪੱਤਰ ਲਿਆ ਸੀ ਪਰ ਉਸ ਦਾ ਕੋਈ ਜਵਾਬ ਨਹੀਂ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਲੋਕਾਂ ਦਾ ਸਹਿਯੋਗ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੁਣ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਮੰਗ ਪੱਤਰ ਨਹੀਂ ਦਿੱਤੇ ਜਾਣਗੇ ਹੁਣ ਧਰਨਾ ਪ੍ਰਦਰਸ਼ਨ ਹੀ ਕੀਤੇ ਜਾਣਗੇ।