ਇਨਸਾਨੀਅਤ ਸ਼ਰਮਸਾਰ! ਤੜਫਦੇ ਬੰਦੇ ਨੂੰ ਸਟਰੈਚਰ ‘ਤੇ ਪਾ ਫਰਾਰ ਹੋਏ ਦੋਸ਼ੀ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਫਾਇਨਾਂਸਰ ਤੇ ਉਸ ਦੇ ਸਾਥੀਆਂ ਨੇ ਜ਼ੁਰਮ ਦੀਆਂ ਉਸ ਸਮੇ ਸਾਰੀਆਂ ਹੱਦਾਂ ਪਾਰ ਕਰ ਦਿੱਤਾ, ਜਦੋ ਪਹਿਲਾਂ ਤਾਂ ਆਪਣੇ ਮੁਲਾਜ਼ਮ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦੇ ਬਾਹਰ ਸਟਰੈਚਰ 'ਤੇ ਪਾ ਕੇ ਫਾਇਨਾਂਸਰ ਦੇ ਬਾਕੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਦੀ ਸਾਰੀ ਘਟਨਾ ਹਸਪਤਾਲ ਦੇ CCTV ਕੈਮਰੇ 'ਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਰਾਜਨ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ CCTV ਦੇ ਆਧਾਰ 'ਤੇ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕੁਝ ਵਿਅਕਤੀ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਨੂੰ ਗੰਭੀਰ ਹਾਲਤ 'ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ ਸਨ।