ਸ਼ਰਮਸਾਰ ਕਾਰਾ ! ਦਿਮਾਗੀ ਤੋਰ ‘ਤੇ ਪ੍ਰੇਸ਼ਾਨ ਬਜ਼ੁਰਗ ਨਾਲ ਕੀਤਾ ਬਲਾਤਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇਨਸਾਨੀਅਤ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਟਰੱਕ ਕਲੀਨਰ ਵਲੋਂ 70 ਸਾਲਾਂ ਬਜ਼ੁਰਗ ਮਹਿਲਾ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ ,ਬੀਤੀ ਦਿਨੀਂ ਛੁੱਟੀ ਹੋਣ ਕਾਰਨ ਉਹ ਘਰ ਹੀ ਸੀ, ਜਦੋ ਉਹ ਆਪਣੇ ਦੋਸਤਾਂ ਨਾਲ ਘੁੰਮਣ ਤੋਂ ਬਾਅਦ ਟਰੱਕ ਕਲੀਨਰ ਜਸਵੀਰ ਸਿੰਘ ਕੋਲ ਜਾ ਰਿਹਾ ਸੀ ,ਜਿਵੇਂ ਹੀ ਊਹ ਪਿੰਡ ਦੇ ਪਸ਼ੂ ਹਸਪਤਾਲ ਕੋਲ ਪਹੁੰਚੇ ਤਾਂ ਜਸਵੀਰ ਅਚਾਨਕ ਗਾਇਬ ਹੋ ਗਿਆ। ਕੁਝ ਸਮੇ ਬਾਅਦ ਪਤਾ ਲੱਗਾ ਕਿ ਉਸ ਨੇ ਦਿਮਾਗੀ ਤੋਰ 'ਤੇ ਪ੍ਰੇਸ਼ਾਨ ਬਜ਼ੁਰਗ ਮਹਿਲਾ ਨਾਲ ਬਲਾਤਕਾਰ ਕੀਤਾ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 1 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ।