
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਪਿਓ ਨੇ ਆਪਣੀ ਹੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਪਿਤਾ ਰਮੇਸ਼ ਨੂੰ ਅਦਾਲਤ 'ਚ ਪੇਸ਼ ਕੀਤਾ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਤੇ 1 ਲੱਖ ਰੁਪਏ ਜ਼ੁਰਮਾਨਾ ਲਗਾਇਆ ਹੈ । ਪੀੜਤਾਂ ਦੀ ਮਾਂ ਦੀ ਸ਼ਿਕਾਇਤ ਅਨੁਸਾਰ ਉਸ ਨੇ ਆਪਣੇ ਪਹਿਲੀ ਪਤੀ ਦੀ ਮੌਤ ਤੋਂ ਬਾਅਦ ਦੋਸ਼ੀ ਨਾਲ ਦੂਜਾ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਹ ਆਪਣੇ ਬੱਚਿਆਂ ਨਾਲ ਉਸ ਨਾਲ ਰਹਿਣ ਲੱਗੀ । ਉਸ ਦੀ 14 ਸਾਲਾ ਨਾਬਾਲਗ ਧੀ ਦਾ ਪੇਟ ਵਧਣ ਲੱਗਾ ਤਾਂ ਉਸ ਨੂੰ ਸ਼ੱਕ ਹੋਣ ਤੇ ਉਸ ਨੇ ਆਪਣੀ ਧੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੇ ਪਿਤਾ ਪਿਛਲੇ ਕਈ ਮਹੀਨੇ ਤੋਂ ਉਸ ਨਾਲ ਜਬਰ -ਜ਼ਨਾਹ ਕਰ ਰਿਹਾ ਹੈ। ਇਸ ਸਬੰਧੀ ਜਦੋ ਉਸ ਨੇ ਆਪਣੇ ਪਤੀ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਉਸ ਕਿਸੇ ਨਾਲ ਇਸ ਬਾਰੇ ਗੱਲ ਨਾ ਕਰੇ ।
ਹੋਰ ਖਬਰਾਂ
Rimpi Sharma
Rimpi Sharma