ਸ਼ਰਮਸਾਰ ਕਰਤੂਤ : ਕਲਯੁਗੀ ਪਿਓ ਨੇ ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਨਾਹ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਲਯੁਗੀ ਪਿਓ ਵੱਲੋਂ ਆਪਣੀ ਹੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਚ. ਓ. ਇੰਸਪੈਕਟਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਇਥੋਂ ਦੇ ਇਕ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਧੀ ਜਿਸ ਦੀ ਉਮਰ 17 ਸਾਲ ਹੈ, ਨਾਲ ਜਬਰ-ਜ਼ਨਾਹ ਕੀਤਾ ਹੈ। ਕਲਯੁਗੀ ਪਿਓ ਪਿਛਲੇ ਲੰਮੇਂ ਸਮੇਂ ਤੋਂ ਆਪਣੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰ-ਜ਼ਨਾਹ ਕਰਦਾ ਆ ਰਿਹਾ ਸੀ।

ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..