ਸ਼ਰਮਨਾਕ ਕਾਰਾ : ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀਆਂ ਅਸ਼ਲੀਲ ਹਰਕਤਾਂ..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸਕੂਲ ਅਧਿਆਪਕ ਵਲੋਂ ਨਸ਼ੇ ਦੀ ਹਾਲਤ 'ਚ ਆਪਣੇ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਤੇ ਇਸ ਗੱਲ ਦਾ ਜਦੋ ਪਿੰਡ ਵਾਸੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਇਸ ਦਾ ਭਾਰੀ ਵਿਰੋਧ ਕੀਤਾ ਪਰ ਦੋਸ਼ੀ ਅਧਿਆਪਕ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਪਹਿਲਾਂ ਤੋਂ ਹੀ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਉਸ ਨੂੰ ਹਾਲੇ ਬਰਖਾਸਤ ਨਹੀ ਕੀਤਾ ਗਿਆ। ਪਿੰਡ ਦੇ ਲੋਕਾਂ ਵਲੋਂ ਸਕੂਲ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..