ਸ਼ਰਮਨਾਕ ਕਾਰਾ ! ਹੋਲੀ ਵਾਲੇ ਦਿਨ ਮਾਸੂਮ ਨਾਲ ਹੋਇਆ ਜਬਰ- ਜ਼ਨਾਹ, ਦੋਸ਼ੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਹੋਲੀ ਵਾਲੇ ਦਿਨ ਇੱਕ ਮਾਸੂਮ ਬੱਚੀ ਨਾਲ ਜਬਰ -ਜ਼ਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ । ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਇੱਕ ਆਗੂ ਦੇ ਰਿਸ਼ਤੇਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ।ਇਸ ਘਟਨਾ ਨਾਲ ਇਲਾਕੇ ਦੇ ਲੋਕਾਂ 'ਚ ਕਾਫੀ ਗੁੱਸਾ ਦੇਖਣ ਨੂੰ ਮਿਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ 1 ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।