
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪੁਲਿਸ ਨੇ 1 ਵਿਅਕਤੀ ਖ਼ਿਲਾਫ਼ ਨੌਕਰਾਣੀ ਨਾਲ ਜਬਰ -ਜ਼ਨਾਹ ਕਰਨ ਦਾ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਰਾਹੁਲ ਸੂਦ ਦੇ ਘਰ ਨੌਕਰਾਣੀ ਦਾ ਕੰਮ ਕਰਦੀ ਸੀ ਤੇ ਉਸ ਦੇ ਮਾਲਕ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ। ਇਸ ਕਾਰਨ ਉਸ ਦੀ ਮਾਲਕਣ ਆਪਣੇ ਪੇਕੇ ਘਰ ਚਲੀ ਗਈ ਤੇ ਉਸ ਤੋਂ ਬਾਅਦ ਰਾਹੁਲ ਨੇ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ । ਫਿਲਹਾਲ ਪੁਲਿਸ ਨੇ ਦੋਸ਼ੀ ਰਾਹੁਲ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ, ਦੋਸ਼ੀ ਦੀਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਹੋਰ ਖਬਰਾਂ
Rimpi Sharma
Rimpi Sharma