ਸ਼ਰਮਨਾਕ ਘਟਨਾ : 40 ਸਾਲਾ ਵਿਅਕਤੀ ਨੇ ਨਾਬਾਲਗ ਨਾਲ ਕੀਤੀ ਇਹ ਗੰਦੀ ਕਰਤੂਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ 40 ਸਾਲਾ ਵਿਅਕਤੀ ਨੇ 4 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਆਪਣੇ ਘਰ ਦੇ ਬਾਹਰ ਖੇਡਦੀ ਹੋਈ ਲਾਪਤਾ ਹੋ ਗਈ ਸੀ । ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਇਸ ਸਬੰਧੀ ਥਾਣੇ ਵਿੱਚ ਸ਼ਿਕਾਇਤ ਦਰਜ਼ ਕਰਵਾਈ ਸੀ । ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਗਲੇ ਦਿਨ ਸਵੇਰੇ ਕੁੜੀ ਇੱਕ ਪਾਰਕ ਦੇ ਕੋਲ ਮਿਲੀ, ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕਿਹਾ ਕਿ ਉਸ ਨਾਲ ਜਿਨਸੀ ਸ਼ੋਸ਼ਣ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਜੁੜੀ ਇਕ ਵੀਡੀਓ ਸਾਹਮਣੇ ਆ ਰਹੀ ਹੈ, ਜਿਸ 'ਚ ਦੋਸ਼ੀ ਕੁੜੀ ਨੂੰ ਕੀਤੇ ਲਿਜਾਂਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਅਨਿਲ ਪਾਠਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।