ਸ਼ਰਮਸਾਰ ਘਟਨਾ : ਨਾਬਾਲਗ ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ ਜ਼ਨਾਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਤੋਂ ਇਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਈ ਹੈ। ਜਿਥੇ 9ਵੀ ਜਮਾਤ ਵਿੱਚ ਪੜ੍ਹਦੀ ਨਾਬਾਲਗ 14 ਸਾਲ ਦੀ ਕੁੜੀ ਨਾਲ ਇਕ ਨੌਜਵਾਨ ਨੇ ਜਬਰ ਜ਼ਨਾਹ ਕੀਤਾ ਹੈ। ਲੜਕੀ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਦੋਸ਼ੀ ਜਸਕਰਨ ਸਿੰਘ ਵਾਸੀ ਸਲਾ ਰੋਡ ਟਾਂਡਾ ਖ਼ਿਲਾਫ਼ ਜਬਰ ਜ਼ਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਜਸਕਰਨ ਸਿੰਘ ਉਨ੍ਹਾਂ ਦੀ ਬੇਟੀ ਨੂੰ ਮੋਟਰਸਾਈਕਲ ਤੇ ਬਿਠਾ ਕੇ ਲਿਜਾ ਰਿਹਾ ਸੀ। ਜਦੋ ਉਨ੍ਹਾਂ ਨੇ ਕੁੜੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਦੋਸ਼ੀ ਜਸਕਰਨ ਪਿਛਲੇ 1 ਮਹੀਨੇ ਤੋਂ ਉਸ ਦਾ ਪਿੱਛਾ ਕਰ ਰਿਹਾ ਸੀ ਤੇ ਉਸ ਨਾਲ ਦੋਸਤੀ ਕਰਦਿਆਂ ਦੋਸ਼ੀ ਨੇ ਆਪਣੇ ਘਰ ਦੇ ਸਾਹਮਣੇ ਪਲਾਟ ਵਿੱਚ ਲਿਜਾ ਕੇ ਉਸ ਨਾਲ ਜਬਰ ਜ਼ਨਾਹ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।