ਸ਼ਰਮਨਾਕ ਘਟਨਾ : ਨਸ਼ੇੜੀ ਪੁੱਤ ਨੇ ਆਪਣੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ , ਜਿੱਥੇ ਨਸ਼ੇੜੀ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਫਿਲਹਾਲ ਪੀੜਤ ਮਹਿਲਾ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿਥੇ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ। ਪੀੜਤ ਮਹਿਲਾ ਨੇ ਕਿਹਾ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਕੋਲ ਵਿਆਹ ਸਮਾਗਮ ਸੀ ਤੇ ਪੂਰਾ ਪਰਿਵਾਰ ਉੱਥੇ ਗਿਆ ਹੋਇਆ ਸੀ। ਉਸ ਦੇ ਨਸ਼ੇੜੀ ਪੁੱਤ ਨੇ ਦੇਰ ਰਾਤ ਉਸ ਨਾਲ ਬਲਾਤਕਾਰ ਕੀਤਾ। ਪੀੜਤ ਨੇ ਕਿਹਾ ਜਦੋ ਉਸ ਦਾ ਦੂਜਾ ਪੁੱਤ ਆਇਆ ਤੇ ਉਸ ਨੇ ਮੈਨੂੰ ਛੁਡਵਾਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦਾ ਹਾਲੇ ਵਿਆਹ ਨਹੀਂ ਹੋਇਆ ਤੇ ਉਹ ਨਸ਼ੇ ਦਾ ਆਦੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।