ਸ਼ਰਮਨਾਕ ਕਾਰਾ : 12 ਸਾਲਾ ਨਾਬਾਲਗ ਨਾਲ ਹੋਇਆ ਜ਼ਬਰ ਜਨਾਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 12 ਸਾਲਾ ਨਾਬਾਲਿਗ ਕੁੜੀ ਨਾਲ ਜ਼ਬਰ ਜਨਾਹ ਕੀਤਾ ਗਿਆ। ਕੁੜੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਜਿਸ ਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ ।ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਕੁੜੀ ਨੂੰ ਘਰ ਦੇ ਬਾਹਰੋਂ 2 ਵਿਅਕਤੀਆਂ ਨੇ ਅਗਵਾ ਕਰ ਲਿਆ। ਜਿਸ ਤੋਂ ਬਾਅਦ ਦੋਵੇ ਦੋਸ਼ੀ ਜਦੋ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਕੁੜੀ ਨੂੰ ਛੱਡਣ ਆਏ ਤਾਂ ਕੁੜੀ ਦੇ ਰੌਲਾ ਪਾਉਣ ਤੇ ਲੋਕਾਂ ਨੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।