ਸ਼ਰਮਨਾਕ ਘਟਨਾ : ਮੁੰਡੇ ਨੇ ਹੋਟਲ ‘ਚ ਲਿਜਾ ਕੁੜੀ ਨਾਲ ਕੀਤਾ ਬਲਾਤਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਕੀਰਤਪੁਰ ਸਾਹਿਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਕੁੜੀ ਨੂੰ ਹੋਟਲ 'ਚ ਲਿਜਾ ਕੇ ਬਲਾਤਕਾਰ ਕੀਤਾ ਹੈ। ਪੀੜਤ ਕੁੜੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਮੁੰਡੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਸ਼ਿਕਾਇਤ ਅਨੁਸਾਰ ਗੁਰਜੰਟ ਸਿੰਘ ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ, ਉਸ ਨੂੰ ਬੁੰਗਾ ਸਾਹਿਬ ਸਥਿਤ ਇੱਕ ਹੋਟਲ 'ਚ ਲੈ ਗਿਆ ਤੇ ਉਸ ਨਾਲ ਜ਼ਬਰ ਜਨਾਹ ਕੀਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।