ਸ਼ਰਮਨਾਕ ਘਟਨਾ! ਘਰੋਂ ਸੌਦਾ ਲੈਣ ਗਈ ਕੁੜੀ ਨਾਲ ਬਲਾਤਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਪੁਰਾ ਦੇ ਸ਼ੰਭੂ ਕਲਾਂ ਨੂੰ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਘਰੋਂ ਸੌਦਾ ਲੈਣ ਗਈ ਕੁੜੀ ਨੂੰ 2 ਪ੍ਰਵਾਸੀ ਮਜ਼ਦੂਰਾਂ ਨੇ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ। ਦੱਸਿਆ ਜਾ ਰਿਹਾ ਦੇਰ ਰਾਤ ਕੁੜੀ ਨੂੰ ਉਡੀਕਦੇ ਰਹੇ ਘਰਦਿਆਂ ਨੂੰ ਜਦੋ ਕੁੜੀ ਦੀ ਕੋਈ ਖ਼ਬਰ ਨਾ ਮਿਲੀ , ਉਨ੍ਹਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਇੱਕ ਬੰਦ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ , ਉੱਥੇ ਕੁੜੀ ਨੂੰ ਬੰਨ੍ਹ ਕੇ ਰੱਖਿਆ ਹੋਇਆ ਸੀ। ਕੁੜੀ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਪੀੜਤਾ ਵਲੋਂ ਅਗਵਾ ਕਰਨ ਵਾਲੇ ਦੋਵੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ। ਇਸ ਘਟਨਾ ਨਾਲ ਸਾਰੇ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਵੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।