ਸ਼ਰਮਸਾਰ ਘਟਨਾ ! ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਨੇ ਕੁੜੀ ਨਾਲ ਕੀਤਾ ਜਬਰ- ਜ਼ਨਾਹ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਵਿਅਕਤੀ ਨੇ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਦੱਸਿਆ ਜਾ ਰਿਹਾ ਬਸਤੀ ਗੁਜਾਂ ਦੇ ਇੱਕ ਇਲਾਕੇ 'ਚ ਗੈਸ ਸਿਲੰਡਰ ਦੀ ਡਿਲਿਵਰੀ ਕਰਨ ਵਾਲੇ ਵਿਅਕਤੀ ਨੇ ਕੁੜੀ ਨਾਲ ਜਬਰ ਜ਼ਨਾਹ ਕੀਤਾ ਹੈ। ਪੀੜਤਾ ਆਪਣੀ ਮਾਂ ਨਾਲ ਮੈਡੀਕਲ ਕਰਵਾਉਣ ਲਈ ਹਸਪਤਾਲ ਪਹੁੰਚੀ, ਜਿੱਥੇ ਡਾਕਟਰ ਨੇ ਉਸ ਦੀ MLR ਕਟਵਾਉਣ ਦੇ ਨਾਲ- ਨਾਲ ਪੁਲਿਸ ਨੂੰ ਇਸ ਘਟਨਾ ਸੂਚਨਾ ਦਿੱਤੀ ਤਾਂ ਜੋ ਪੀੜਤਾ ਨੂੰ ਇਨਸਾਫ਼ ਮਿਲ ਸਕੇ। ਪੀੜਤਾ ਨੇ ਕਿਹਾ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਮਾਂ ਕੰਮ ਕਰਦੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।