ਗੁਰਦਾਸਪੁਰ (ਨੇਹਾ): ਕਾਲੋਨੀ ਵਿੱਚ ਪਲਾਟਾਂ ਦੀ ਮਨਜ਼ੂਰੀ ਲੈਣ ਦੇ ਬਦਲੇ ਇੱਕ ਲੱਖ ਰਿਸ਼ਵਤ ਲੈਣ ਦੇ ਦੋਸ਼ ਤਹਿਤ ਇੱਥੋਂ ਦੀ ਜ਼ਿਲ੍ਹਾ ਟਾਊਨ ਪਲਾਨਰ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਹੈ। ਇਹ ਕਾਰਵਾਈ ਗੁਰਜੀਤ ਸਿੰਘ ਵਾਸੀ ਪਿੰਡ ਲੇਹਲ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਮਗਰੋਂ ਕੀਤੀ ਗਈ।
ਸ਼ਿਕਾਇਤ ਮਗਰੋਂ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਟਾਊਨ ਪਲਾਨਰ, ਗੁਰਦਾਸਪੁਰ ਰਿਤਿਕਾ ਅਰੋੜਾ ਨੂੰ ਉਸ ਦੇ ਦਫ਼ਤਰ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਪੁਲੀਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।



