ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਰੋਪੜ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by vikramsehajpal

ਰੂਪਨਗਰ (ਸੱਜਣ ਸਿੰਘ ਸੈਣੀ) : ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਚੋਣਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ , ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।

ਦੱਸ ਦਈਏ ਕੀ ਡਾ. ਚੀਮਾ ਨੇ ਦੱਸਿਆ ਕਿ ਫਿਲਹਾਲ ਚੌਦਾਂ ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ , ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਅਤੇ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਵੱਲੋਂ ਵੀ ਗੱਲਬਾਤ ਕੀਤੀ ਗਈ ।

More News

NRI Post
..
NRI Post
..
NRI Post
..