ਫ਼ਰੀਦਕੋਟ (ਰਾਖਵਾਂ) ਤੋਂ ਗੁਲਜ਼ਾਰ ਸਿੰਘ ਰਣੀਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

by

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਫ਼ਰੀਦਕੋਟ ( ਰਾਖਵਾਂ) ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਸ. ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸਾਬਕਾ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਫਰੀਦਕੋਟ ਤੋਂ ਲੋਕ ਸਭਾ ਚੋਣ ਲੜਨਗੇ। ਦੱਸ ਦੇਈਏ ਰਣੀਕੇ ਅਟਾਰੀ ਵਿਧਾਨ ਸਭਾ ਤੋਂ 2017 ਦੀਆਂ ਚੋਣਾਂ ਹਾਰ ਗਏ ਸਨ। ਓਧਰ ਕਾਂਗਰਸ ਨੇ ਵੀ ਫਰੀਦਕੋਟ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਫਰੀਦਕੋਟ ਸੀਟ ਤੋਂ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਤੇ ਕਾਂਗਰਸ ਵੱਲੋਂ ਮੁਹੰਮਦ ਸਦੀਕ ਚੋਣ ਮੈਦਾਨ ਵਿਚ ਇਕ-ਦੂਜੇ ਦਾ ਸਾਹਮਣਾ ਕਰਨਗੇ।

More News

NRI Post
..
NRI Post
..
NRI Post
..