ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮ) : ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਦਰਬਾਰ ਸਾਹਿਬ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਇਆ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਨਤੀਜੇ ਆਉਣਗੇ ਅਤੇ ਸਾਨੂੰ ਪੰਜਾਬ ਦੇ ਵੋਟਰਾਂ ਉੱਤੇ ਸੰਪੂਰਨ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਗਰਾਉਂਡ ਤੋਂ ਅਕਾਲੀ ਦਲ ਤੇ ਬਸਪਾ ਦੀ ਸਥਿਤੀ ਮਜ਼ਬੂਤ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

ਚੰਦੂਮਾਜਰਾ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ ਕਿਉਕਿ ਉਸਦਾ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਉੱਤੇ ਜੋ ਸਾਹਮਣੇ ਆਇਆ ਹੈ ਉਸ ਤੋਂ ਕਲੀਅਰ ਹੁੰਦਾ ਹੈ ਕਿ ਇਹ ਪੰਜਾਬ ਪੰਜਾਬੀਅਤ ਦਾ ਵਿਰੋਧੀ ਹੈ।

More News

NRI Post
..
NRI Post
..
NRI Post
..