ਸ਼੍ਰੋਮਣੀ ਅਕਾਲੀ ਦਲ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਪ੍ਰਦਸ਼ਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਾਫੀ ਸਮੇਂ ਤੋਂ ਭੱਖਿਆ ਹੋਇਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਆਰਾ ਬੰਗਲਾ ਸਾਹਿਬ ਪਹੁੰਚੇ ਚੁਕੇ ਹਨ।

ਸੰਸਦ ਦੇ ਬਾਹਰ ਸੁਖਬੀਰ ਸਿੰਘ ਤੇ ਹੋਰ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ਼ ਪ੍ਰਦਸ਼ਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਲੋਕਾਂ ਨੂੰ ਵੋ ਰਿਹਾਅ ਨਹੀਂ ਕੀਤਾ ਜਾ ਰਿਹਾ ਹਨ। ਉਨ੍ਹਾਂ ਨੇ ਕਿਹਾ ਇਤਿਹਾਸ 'ਚ ਕੀਤੇ ਨਹੀਂ ਲਿਖਿਆ ਗਿਆ ਕਿ ਸਜ਼ਾ ਪੂਰੀ ਹੋ ਜਾਵੇ ਤਾਂ ਬੰਦੇ ਨੂੰ ਛੱਡਿਆ ਨਾ ਜਾਵੇ।