ਸ਼੍ਰੋਮਣੀ ਅਕਾਲੀ ਦਲ (ਅ) ਵੱਖਰੇ ਤੌਰ ਤੇ ਮਨਾਏਗਾ 550 ਸਾਲਾਂ ਪ੍ਰਕਾਸ਼ ਪੁਰਬ – ਸਿਮਰਨਜੀਤ ਸਿੰਘ ਮਾਨ

by mediateam

ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸੂਬਾ ਪੱਧਰੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਇਕ ਪੈਲੇਸ ਵਿਚ ਹੋਈ। ਜਿਸ ਵਿਚ ਕਪੂਰਥਲਾ, ਜਲੰਧਰ ਖਾਸ ਕਰਕੇ ਦੁਆਬੇ ਖੇਤਰ ਦੇ ਅਹੁੱਦੇਦਾਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸ਼੍ਰੋਮਣੀ ਕਮੇਟੀ, ਅਕਾਲੀ ਦਲ ਤੇ ਪੰਜਾਬ ਸਰਕਾਰ ਤੋਂ ਵੱਖਰੇ ਤੌਰ 'ਤੇ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਰਵਾਇਤੀ ਅਕਾਲੀ ਦਲ ਬਾਦਲ ਸਿੱਖ ਕੌਮ ਦੀ ਧਾਰਮਿਕ ਅਤੇ ਸਿਆਸੀ ਤੌਰ 'ਤੇ ਅਗਵਾਈ ਕਰਨ ਦੀ ਸਮਰੱਥਾ ਖੋ ਬੈਠੇ ਹਨ। 

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਵੱਖਰੇ ਤੌਰ 'ਤੇ ਮਨਾਉਣ ਸਮੇਂ ਸੰਤਾਂ ਮਹਾਪੁਰਸ਼ਾਂ, ਪੰਥਕ ਜਥੇਬੰਦੀਆਂ, ਪੰਥ ਦਰਦੀ, ਸਿੱਖ ਕੌਮ, ਰਾਗੀ-ਢਾਡੀ, ਪ੍ਰਚਾਰਕ, ਕਥਾਵਾਚਕ ਅਤੇ ਸਿੱਖ ਨੌਜਵਾਨੀ ਨੂੰ ਨਾਲ ਜੋੜਿਆ ਜਾਵੇਗਾ । ਇਸ ਤੋਂ ਬਾਅਦ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦੇ ਹੋਏ ਕਿਹਾ ਕਿ ਐਸਜੀਪੀਸੀ ਵਲੋ ਇਤਿਹਾਸਕ ਇਮਾਰਤ ਦੀ ਹੋਂਦ ਨੂੰ ਖਤਮ ਕੀਤਾ ਜਾ ਰਿਹਾ ਹੈ। ਤਰਨਤਾਰਨ ਵਿਖੇ ਦਰਸ਼ਨੀ ਡਿਊੜੀ ਨੂੰ ਜਿਸ ਤਰ੍ਹਾਂ ਢਹਾਇਆ ਗਿਆ ਹੈ ਉਸ ਨਾਲ ਸਿੱਖ ਕੌਮ ਦੀ ਅਨਮੋਲ ਵਿਰਾਸਤ ਖਤਮ ਹੋ ਰਹੀ ਹੈ। ਉਨ੍ਹਾਂ ਕਿਹਾ ਐਸਜਪੀਸੀ ਆਪਣਾ ਕੰਮ ਠੀਕ ਤਰੀਕੇ ਨਾਲ ਨਹੀ ਕਰ ਰਹੀ ਹੈ। 

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਇਸ ਮੌਕੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ, ਜਿਲਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ, ਕਾਰਜਕਾਰਨੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ, ਹਲਕਾ ਸੁਲਤਾਨਲੁਰ ਲੋਧੀ ਦੇ ਸੀਨੀਅਰ ਆਗੂ ਮੁਖਤਾਰ ਸਿੰਘ ਡਡਵਿੰਡੀ, ਦਰਸ਼ਨ ਸਿੰਘ ਡਡਵਿੰਡੀ, ਪ੍ਰੋ: ਮਹਿੰਦਰਪਾਲ ਸਿੰਘ, ਕਰਮ ਸਿੰਘ ਭੋਈਆ, ਜਿਲਾ ਜਲੰਧਰ ਪ੍ਰਧਾਨ ਸੁਖਜੀਤ ਸਿੰਘ ਡਰੋਲੀ, ਇਕਬਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਸੁਲੱਖਣ ਸਿੰਘ ਸ਼ਾਹਕੋਟ, ਜਸਵੰਤ ਸਿੰਘ ਚੀਮਾ, ਪਰਮਿੰਦਰਪਾਲ ਸਿੰਘ, ਸੁਖਜੀਤ ਸਿੰਘ ਨਵਾਜੀਪੁਰ, ਇਕਬਾਲ ਸਿੰਘ ਜੀਰਾ, ਕਰਨੈਲ ਸਿੰਘ, ਅੰਮ੍ਰਿਤਪਾਲ ਸਿੰਘ ਬਰੀਵਾਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।