ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਜਿਸ ਵਿਚ ਬੀ.ਸੀ. ਵਰਗ ਦੀ ਅਹਿਮ ਭੂਮਿਕਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਥੇ ਹਲਕਾ ਸੁਲਤਾਨਪੁਰ ਲੋਧੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਦਾ ਸਨਮਾਨ ਕਰਦਾ ਹੈ ਤੇ ਆਜ਼ਾਦੀ ਤੋਂ ਬਾਅਦ ਪੰਜਾਬ ਦਾ ਜਿੰਨਾ ਵੀ ਵਿਕਾਸ ਹੋਇਆ, ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੀ ਹੋਇਆ | ਉਨ੍ਹਾਂ ਕਿਹਾ ਕਿ ਕੋਈ ਵੀ ਨੇਤਾ ਟਕਸਾਲੀ ਤਾਂ ਹੀ ਹੋ ਸਕਦਾ ਹੈ, ਜੇਕਰ ਉਹ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜਿਆ ਹੈ ਤੇ ਜੁੜਿਆ ਰਹੇ | ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਰਕਾਰ ਤੋਂ ਹਰ ਵਰਗ ਔਖਾ ਹੈ ਤੇ ਲੋਕ ਛੁਟਕਾਰਾ ਚਾਹੁੰਦੇ ਹਨ |
ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਗ਼ਲਤੀਆਂ ਨਾ ਦੁਹਰਾਉਂਦੇ ਹੋਏ ਲੋਕ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਦੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਤੇ ਕਾਂਗਰਸ ਪਾਰਟੀ ਦਾ ਬਿਸਤਰਾ ਗੋਲ ਕਰ ਦੇਣ | ਆਪਣੇ ਸਵਾਗਤੀ ਭਾਸ਼ਣ ਵਿਚ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ | ਉਨ੍ਹਾਂ ਦੱਸਿਆ ਕਿ ਅਕਾਲੀ ਦਲ-ਭਾਜਪਾ ਵਲੋਂ ਖਡੂਰ ਸਾਹਿਬ ਹਲਕੇ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ ਤੇ ਆਪਾਂ ਇੱਕਜੁੱਟ ਹੋ ਕੇ ਜਿੱਤ ਦਰਜ ਕਰਨੀ ਹੈ |
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਦੁਆਬਾ ਜ਼ੋਨ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਕੇਵਲ ਸਿੰਘ, ਇੰਜ: ਸਵਰਨ ਸਿੰਘ, ਬੀਬੀ ਜਸਵਿੰਦਰ ਕੌਰ ਟਿੱਬਾ, ਮਾਸਟਰ ਗੁਰਦੇਵ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਤੈਅ ਕਰੇ ਤੇ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਕਰੇ | ਇਸ ਮੌਕੇ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਜਥੇ: ਹੀਰਾ ਸਿੰਘ ਗਾਬੜੀਆ, ਯੁਵਰਾਜ ਭੁਪਿੰਦਰ ਸਿੰਘ ਤੇ ਰਜਨੀਤ ਕੌਰ ਡੇਜ਼ੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
ਇਸ ਮੌਕੇ ਇੰਜ: ਟੀ.ਐਸ. ਥਿੰਦ, ਬਲਦੇਵ ਸਿੰਘ ਖੁਰਦਾਂ ਰਾਜਸੀ ਸਕੱਤਰ, ਮਾਸਟਰ ਗੁਰਦੇਵ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਗੁਰਜੰਟ ਸਿੰਘ ਸੰਧੂ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਜਥੇਦਾਰ ਜਸਵੰਤ ਸਿੰਘ ਕੌੜਾ, ਦਿਲਬਾਗ ਸਿੰਘ ਐਮ.ਡੀ. ਗਿੱਲ ਆਟੋਜ਼, ਡਾ: ਸੁਖਵਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਬੂਲੇ ਮੈਂਬਰ ਕੋਰ ਕਮੇਟੀ, ਕਰਨਜੀਤ ਸਿੰਘ ਆਹਲੀ, ਸੁੱਚਾ ਸਿੰਘ ਸ਼ਿਕਾਰਪੁਰ, ਜਗੀਰ ਸਿੰਘ ਲੰਬੜ, ਬਲਬੀਰ ਸਿੰਘ ਸੈਦਪੁਰ, ਦਰਬਾਰਾ ਸਿੰਘ ਵਿਰਦੀ, ਮਲਕੀਤ ਸਿੰਘ ਚੰਦੀ, ਭੁਪਿੰਦਰ ਸਿੰਘ ਖਿੰਡਾ, ਸਤਨਾਮ ਸਿੰਘ ਰਾਮੇ, ਕਾਰਜ ਸਿੰਘ ਤਕੀਆ, ਗੁਰਨਾਮ ਸਿੰਘ, ਵਿੱਕੀ ਚੌਹਾਨ, ਰਜਿੰਦਰ ਸਿੰਘ ਤੇ ਸਿਮਰਜੀਤ ਕੌਰ, ਬੀਬੀ ਸੁਰਿੰਦਰ ਕੌਰ ਸ਼ਾਹ, ਬੀਬੀ ਜਸਵਿੰਦਰ ਕੌਰ ਟਿੱਬਾ, ਬੀਬੀ ਬਲਵਿੰਦਰ ਕੌਰ, ਸੁਰਜੀਤ ਸਿੰਘ, ਸਰਵਨ ਸਿੰਘ ਐਮ.ਡੀ., ਚਰਨਜੀਤ ਸਿੰਘ, ਦਰਸ਼ਨ ਸਿੰਘ ਬਾਵਾ, ਪ੍ਰਸ਼ੋਤਮ ਲਾਲ ਪੱਮਣ ਆਦਿ ਵੀ ਹਾਜ਼ਰ ਸਨ |



