ਕਾਂਗਰਸ ਨੂੰ ਝਟਕਾ: 9 ਵਿਧਾਇਕ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਬਾਅਦ ਹੁਣ ਗੋਆ 'ਚ ਵੀ ਵੱਡੀ ਸਿਆਸੀ ਹਲਚਲ ਦੀਆਂ ਖਬਰਾਂ ਆ ਰਹੀਆਂ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ 9 ਵਿਧਾਇਕਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਗੋਆ 'ਚ ਕਾਂਗਰਸ ਦੇ ਸਿਰਫ਼ 11 ਵਿਧਾਇਕ ਹਨ। ਜੇਕਰ 9 ਵਿਧਾਇਕ ਭਾਜਪਾ 'ਚ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਕਿਉਂਕਿ ਉਨ੍ਹਾਂ ਦੀ ਗਿਣਤੀ ਕੁੱਲ ਵਿਧਾਇਕਾਂ ਦੀ ਗਿਣਤੀ ਤੋਂ ਕਿਤੇ ਵੱਧ ਹੈ।