ਪੰਜਾਬ ਸਰਕਾਰ ਨੂੰ ਝਟਕਾ, HC ਨੇ ਠੁਕਰਾਈ ਤੇਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਦੀ ਮੰਗ

by jaskamal

ਨਿਊਜ਼ ਡੈਸਕ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਹਰਿਆਣਾ 'ਚ ਰੱਖਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਭਲਕੇ ਇਸ ਮਾਮਲੇ 'ਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ।

ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਜਿੰਦਰ ਸਿੰਘ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਤੋਂ ਲੈ ਕੇ ਹਰਿਆਣਾ ਤੱਕ ਸਿਆਸੀ ਹੰਗਾਮਾ ਹੋਇਆ। ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੂੰ ਮੋਹਾਲੀ ਜਾਣ ਲਈ ਹਰਿਆਣਾ ਵਿੱਚ ਰੋਕ ਦਿੱਤਾ ਗਿਆ ਸੀ।