ਸਕੂਲ ‘ਚ ਹੋਈ ਗੋਲੀਬਾਰੀ, 1 ਦੀ ਮੌਤ , ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਲਗ੍ਰੇਡ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਸਕੂਲ ਵਿੱਚ ਨਾਬਾਲਗ ਮੁੰਡੇ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਦੌਰਾਨ 1 ਗਾਰਡ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਸਵੇਰੇ 8 ਵਜੇ ਦੇ ਕਰੀਬ ਵਲਾਦਿਸਲਾਵ ਰਿਬਨਿਕਰ ਪ੍ਰਾਇਮਰੀ ਸਕੂਲ ਵਿੱਚ ਗੋਲੀਬਾਰੀ ਹੋਣ ਦੀ ਜਾਣਕਾਰੀ ਮਿਲੀ ਨਾਬਾਲਗ ਮੁੰਡਾ 7ਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਜਾਣਕਾਰੀ ਅਨੁਸਾਰ ਨਾਬਾਲਗ ਮੁੰਡੇ ਨੇ ਆਪਣੇ ਪਿਤਾ ਦੀ ਪਿਸਤੌਲ ਨਾਲ ਵਿਦਿਆਰਥੀਆਂ ਤੇ ਗੋਲੀਆਂ ਚਲਾਈਆਂ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।