ਏਥਨਜ਼ (ਪਾਇਲ): ਤੁਹਾਨੂੰ ਦੱਸ ਦਇਏ ਕਿ ਯੂਨਾਨੀ ਟਾਪੂ ਕ੍ਰੀਟ ਦੇ ਇੱਕ ਪਿੰਡ ਵਿੱਚ ਅੱਜ ਗੋਲੀਬਾਰੀ 'ਚ ਦੋ ਜਣਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇੱਕ ਪੁਰਸ਼ ਅਤੇ ਇੱਕ ਔਰਤ ਸ਼ਾਮਲ ਸੀ। ਇਸ ਤੋਂ ਇਲਾਵਾ ਇਸ ਗੋਲੀਬਾਰੀ ਵਿਚ 10 ਜਣੇ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇਸ ਸ਼ੂਟਰ ਨੇ ਵੋਰੀਜ਼ੀਆ ਪਿੰਡ ਵਿੱਚ ਗੋਲੀਬਾਰੀ ਕੀਤੀ। ਜਿਸ ਸੰਬੰਧ 'ਚ ਪੁਲਿਸ ਨੇ ਮੁਲਜ਼ਮ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ। ਜਾਂਚ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਪਰਿਵਾਰਕ ਰੰਜਿਸ਼ ਤਹਿਤ ਕੀਤੀ ਗਈ ਹੈ।



