ਸ਼ਾਪਿੰਗ ਮਾਲ ‘ਚ ਹੋਈ ਗੋਲੀਬਾਰੀ, 9 ਤੋਂ ਵੱਧ ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਟੈਕਸਾਸ ਦੇ ਇੱਕ ਸ਼ਾਪਿੰਗ ਮਾਲ 'ਚ ਗੋਲੀਬਾਰੀ ਹੋਈ ਸੀ। ਜਿਸ 'ਚ 9 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਬੱਚੇ ਵੀ ਦੱਸੇ ਜਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਸ਼ੱਕੀ ਨੂੰ ਮਾਰ ਕੇ ਮਾਲ ਨੂੰ ਖ਼ਾਲੀ ਕਰਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਕ ਹਮਲਾਵਰ ਨੇ ਵਿਅਸਤ ਮਾਲ 'ਚ ਗੋਲੀਬਾਰੀ ਕੀਤੀ। ਜਿਸ 'ਚ 9 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਦੂਕਧਾਰੀ ਨੇ ਇੱਕਲੇ ਹੀ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ,ਹਾਲਾਂਕਿ ਉਸ ਦੇ ਇਰਾਦੇ ਦਾ ਹਾਲੇ ਪਤਾ ਨਹੀ ਲੱਗ ਸਕਿਆ। ਫਿਲਹਾਲ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਮਾਰ ਦਿੱਤਾ ਹੈ।