ਜਲੰਧਰ ‘ਚ ਫਿਰ ਚੱਲੀਆਂ ਗੋਲੀਆਂ, ਮਾਹੌਲ ਗਰਮਾਇਆ

by jaskamal

ਪੱਤਰ ਪ੍ਰੇਰਕ : ਜਲੰਧਰ 'ਚ ਦੇਰ ਰਾਤ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਸ਼ਹਿਰ ਦਾ ਮਾਹੌਲ ਗਰਮ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਰਾਮਾ ਮੰਡੀ-ਹੁਸ਼ਿਆਰਪੁਰ ਰੋਡ ’ਤੇ ਧਰਨਾ ਦਿੱਤਾ।

ਜਾਣਕਾਰੀ ਅਨੁਸਾਰ ਸੋਮਵਾਰ ਰਾਤ ਬਾਬਾ ਬੁੱਢਾ ਜੀ ਨਗਰ ਰਾਮਾ ਮੰਡੀ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ 'ਚ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਆਲੂ ਪੁੱਤਰ ਵਿੱਕੀ ਵਾਸੀ ਬਾਬਾ ਬੁੱਢਾ ਜੀ ਨਗਰ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਰੋਹਿਤ ਨੂੰ ਗੰਭੀਰ ਹਾਲਤ 'ਚ ਰਾਮਾ ਮੰਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਅਤੇ ਆਵਾਜਾਈ ਵੀ ਜਾਮ ਕਰ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਧਰਨੇ ਤੋਂ ਨਹੀਂ ਉੱਠੇ।

More News

NRI Post
..
NRI Post
..
NRI Post
..