ਗਲੀ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਜ਼ਖ਼ਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਗਾਵਾਂ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਗਲੀ ਦੇ ਝਗੜੇ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਵਿਅਕਤੀਆਂ ਦੇ ਭਰਾ ਜਸਪਾਲ ਸਿੰਘ, ਚਾਚਾ ਛਿੰਦਾ ਸਿੰਘ ਨੇ ਦੱਸਿਆ ਕਿ ਸਾਡਾ ਭੇਜਾ ਸਿੰਘ 'ਤੇ ਸਾਬਕਾ ਸਰਪੰਚ ਅਵਿਨਾਸ਼ ਸਿੰਘ ਨਾਲ ਪਿੰਡ ’ਚ ਗਲੀ ਨੂੰ ਲੈ ਕੇ 2 ਸਾਲਾਂ ਤੋਂ ਝਗੜਾ ਚੱਲਦਾ ਆ ਰਿਹਾ ਸੀ।

ਜੱਜਪਾਲ ਸਿੰਘ ਤੇ ਹਰਜੀਤ ਸਿੰਘ ਨੂੰ ਸਿੱਧੀਆਂ ਗੋਲੀਆਂ ਮਾਰੀਆਂ ਗਈਆਂ ਤੇ ਉਹ ਗੰਭੀਰ ਜ਼ਖ਼ਮੀ ਹੋ ਗਏ। ਪਹਿਲਾਂ ਉਨ੍ਹਾਂ ਨੂੰ ਲੋਪਕੇ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਉਹ ਛਾਣਬੀਣ ਕਰ ਰਹੇ ਹਨ। ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..