ਜ਼ਮੀਨ ਵਿਵਾਦ ਦੇ ਚਲਦੇ ਚਲੀਆਂ ਗੋਲੀਆਂ, 2 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਇਕ ਪਿੰਡ ਸਭਰਾਵਾਂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਮੀਨ ਵਿਵਾਦ ਦੇ ਚਲਦੇ ਗੋਲੀਆਂ ਚਲਾਇਆ ਗਿਆ ਹੈ। ਇਸ ਲੜਾਈ ਦੌਰਾਨ ਇਕ ਪਰਿਵਾਰ ਦੇ 2 ਮੈਬਰਾਂ ਦੀ ਮੌਤ ਹੋ ਗਈ ਹੈ ਜਦਕਿ 2 ਵਿਅਕਤੀ ਜਖ਼ਮੀ ਹੋ ਗਏ ਹਨ । ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ । ਡਾਕਟਰਾਂ ਨੇ ਦੱਸਿਆ ਕਿ ਛਾਤੀ ਤੇ ਗੋਲੀਆਂ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਾਕੀ ਦੋ ਜਖਮੀਆਂ ਦਾ ਇਲਾਜ ਚੱਲ ਰਿਹਾ ਹੈ । ਪੀੜਤ ਪਰਿਵਾਰ ਨੇ ਕਿਹਾ ਕਿ ਹਥਿਆਰਬੰਦ ਵਿਅਕਤੀ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਹੋਏ ਸੀ। ਊਨਾ ਵਲੋਂ 2 ਵਿਕਅਤੀਆਂ ਤੇ ਗੋਲੀਆਂ ਚਲਾ ਦਿੱਤੀਆਂ ਗਿਆ। ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।