ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲ਼ੀਆਂ, ਦੋ ਨੌਜਵਾਨਾਂ ਦਾ ਕਤਲ, ਮੁਲਜ਼ਮ ਖੁਦ ਵੀ ਹਲਾਕ

by jaskamal

ਪੱਤਰ ਪ੍ਰੇਰਕ : ਬਠਿੰਡਾ ਦੇ ਪਿੰਡ ਕੋਠੇ ਗੁਰੂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਵਿੱਚ ਗੋਲੀ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 3 ਤੋਂ 4 ਲੋਕ ਜ਼ਖਮੀ ਹੋ ਗਏ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਇਸ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਤਿੰਨ ਮੌਤਾਂ: ਗੋਲੀਆਂ ਲੱਗਣ ਕਾਰਨ ਕਤਲ ਹੋਏ ਦੋ ਵਿਅਕਤੀਆਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਵਜੋਂ ਹੋਈ ਹੈ। ਜਦੋਂਕਿ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਰਸ਼ਰਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਰਾਮਪੁਰ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਉਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਜ਼ਮੀਨੀ ਵਿਵਾਦ: ਬਠਿੰਡਾ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਪਿੰਡ ਕੋਠਾ ਗੁਰੂ ਦੇ ਗੁਰਸ਼ਰਨ ਸਿੰਘ ਦਾ ਆਪਣੇ ਚਾਚੇ ਹਰਿੰਦਰ ਸਿੰਘ ਨਾਲ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਝਗੜੇ 'ਚ ਗੁਰਸ਼ਰਨ ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਆਪਣੀ ਛੱਤ 'ਤੇ ਖੜ੍ਹਾ ਹੋ ਗਿਆ ਅਤੇ ਆਪਣੀ 12 ਬੋਰ ਰਾਈਫਲ 'ਚੋਂ 30 ਤੋਂ 35 ਗੋਲੀਆਂ ਆਪਣੇ ਚਾਚੇ ਦੇ ਘਰ ਵੱਲ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਹੀ ਇੱਕ ਨੌਜਵਾਨ ਗੁਰਸ਼ਾਂਤ ਦੀ ਮੌਤ ਹੋ ਗਈ, ਜਦਕਿ ਗੁਰਸ਼ਾਂਤ ਸਿੰਘ ਦੀ ਲਾਸ਼ ਨੂੰ ਚੱਕਣ ਲਈ ਉਸਦਾ ਦੋਸਤ ਭੋਲਾ ਸਿੰਘ ਗਿਆ ਤਾਂ ਗੋਲੀਬਾਰੀ ਕਰ ਰਹੇ ਗੁਰਸ਼ਰਨ ਸਿੰਘ ਵੱਲੋਂ ਉਸ 'ਤੇ ਵੀ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

More News

NRI Post
..
NRI Post
..
NRI Post
..