ਲੁਧਿਆਣਾ ਦੀ ਇਸ ਕਲੋਨੀ ‘ਚ ਚੱਲੀਆਂ ਗੋਲੀਆਂ, ਦਹਿਸ਼ਤ ‘ਚ ਲੋਕ

by jaskamal

ਪੱਤਰ ਪ੍ਰੇਰਕ : ਡਾਬਾ ਰੋਡ 'ਤੇ ਸਥਿਤ ਜੈਨ ਕਾਲੋਨੀ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਕ ਪਾਸਿਓਂ ਗੋਲੀਬਾਰੀ ਵੀ ਕੀਤੀ ਗਈ, ਜਿਸ ਵਿਚ ਦੋ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਾਬਾ ਦੀ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।