ਜ਼ਮੀਨ ਦੇ ਝਗੜੇ ਨੂੰ ਲੈ ਕੇ ਚਲੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਲਾਨੌਰ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਚ. ਓ. ਸੁਖਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਵਾਸੀ ਚੰਦੂ ਵਡਾਲਾ ਦਾ ਆਪਣੀ ਨੂੰਹ ਅਮਨਦੀਪ ਕੌਰ ਨਾਲ ਜ਼ਮੀਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਝਗੜਾ ਚੱਲਦਾ ਆ ਰਿਹਾ ਸੀ।

ਅਮਨਦੀਪ ਕੌਰ ਵੱਲੋਂ ਜਗਦੀਪ ਸਿੰਘ ਨੂੰ ਨਾਲ ਲੈ ਕੇ ਜ਼ਮੀਨ ਨੂੰ ਵਾਹੁਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਗੋਲੀ ਚੱਲ ਗਈ, ਜੋ ਦਲਜੀਤ ਕੌਰ ਦੇ ਸ਼ਰੀਕੇ ’ਚ ਪੋਤਰੇ ਦੀ ਲੱਤ ’ਚ ਲੱਗੀ ,ਜਿਸਨੂੰ ਹਸਪਤਾਲ ' ਦਾਖਿਲ ਕਰਵਾਇਆ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।