Sri guru teg bahadur ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਚ PM ਮੋਦੀ ਨੇ ਸ਼ਬਦ ਕੀਰਤਨ ਦਾ ਮਾਣਿਆ ਆਨੰਦ

by jaskamal

ਨਿਊਜ਼ ਡੈਸਕ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਮੌਕੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਸਥਿਤ ਲਾਲ ਕਿਲ੍ਹੇ ਤੋਂ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਸਮਾਗਮ ਲਈ ਦਿੱਲੀ ਪੁਲਿਸ ਸਣੇ ਵੱਖ-ਵੱਖ ਏਜੰਸੀਆਂ ਦੇ ਕਰੀਬ 1000 ਜਵਾਨ ਤਾਇਨਾਤ ਕੀਤੇ ਗਏ ਹਨ। ਸਮਾਗਮ ਵਾਲੀ ਥਾਂ 'ਤੇ ਬਹੁ-ਘੇਰੀ ਸੁਰੱਖਿਆ ਪ੍ਰਬੰਧ ਹੈ। ਲਾਲ ਕਿਲ੍ਹੇ ਦੀ ਚਾਰਦੀਵਾਰੀ 'ਚ 100 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਨ੍ਹਾਂ ਧਾਰਮਿਕ ਸਮਾਗਮਾਂ 'ਚ ਬੱਚਿਆਂ ਤੇ 400 ਕੀਰਤਨੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਪ੍ਰੋਗਰਾਮ 'ਚ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਉਤੇ ਪੁੱਜੇ ਸਨ।

ਸਮਾਗਮ ਦੇ ਪ੍ਰਬੰਧਕਾਂ ਨੇ ਵਿਸ਼ੇਸ ਤੌਰ 'ਤੇ ਅਮਿਤ ਸ਼ਾਹ ਨੂੰ ਸਨਮਾਨਿਤ ਕੀਤਾ। ਇਸ ਧਾਰਮਿਕ ਸਮਾਗਮ 'ਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਹਿੱਸਾ ਬਣੀਆਂ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਵੀ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ।ਪ੍ਰਕਾਸ਼ ਪੁਰਬ ਨੂੰ ਸਮਰਿਪਤ ਧਾਰਮਿਕ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ 'ਤੇ ਪੁੱਜੇ ਹਨ। ਇਸ ਮੌਕੇ ਨਰਿੰਦਰ ਮੋਦੀ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ।