ਸਿੱਧੂ ਤੇ ਕੈਪਟਨ ਦੀ ਖਾਮੋਸ਼ੀ ਨੇ ਛੇੜੀ ਕਾਂਗਰਸ ‘ਚ ਨਵੀਂ ਚਰਚਾ, ਨਹੀਂ ਸੰਭਾਲ ਰਹੇ ਬਿਜਲੀ ਵਿਭਾਗ

by

ਚੰਡੀਗੜ : ਨਵਜੋਤ ਸਿੰਘ ਸਿੱਧੂ ਦੀ ਖਾਮੋਸ਼ੀ ਕਾਇਮ ਹੈ। ਇਸ 'ਚ ਪੰਜਾਬ ਕਾਂਗਰਸ 'ਤੇ ਕਈ ਵੱਡੇ ਆਗੂਆਂ 'ਚ ਬੇਚੈਨੀ ਦਾ ਆਲਮ ਹੈ। ਪਿਛਲੇ ਇਕ ਹਫ਼ਤੇ ਤੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਵੇਂ ਊਰਜਾ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ ਹੈ। ਦੱਸਿਆ ਜਾਂਦਾ ਹੈ ਕਿ ਪੂਰੇ ਵਿਵਾਦ ਵਿਚਕਾਰ ਸਿੱਧੂ ਦੀ ਖਾਹਸ਼ ਹੈ ਕਿ ਉਨ੍ਹਾਂ ਨੂੰ ਵੱਡਾ ਅਹੁਦਾ ਮਿਲੇ। ਉਨ੍ਹਾਂ ਦੀ ਨਜ਼ਰ ਪੰਜਾਬ ਕਾਂਗਰਸ ਦੇ ਅਹੁਦੇ ਜਾਂ ਕੈਬਨਿਟ 'ਚ ਵੱਡੇ ਵਿਭਾਗ 'ਤੇ ਹੈ।ਬਿਜਲੀ ਵਿਭਾਗ 'ਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਦੇਣ ਲਈ ਬੈਠਕਾਂ ਦਾ ਸਿਲਸਲਾ ਲਗਾਤਾਰ ਚੱਲ ਰਿਹਾ ਹੈ।

ਇਨ੍ਹਾਂ ਬੈਠਕਾਂ ਤੋਂ ਸਿੱਧੂ ਗ਼ਇਬ ਹਨ। ਇਸ ਦੌਰਾਨ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸੱਕਤਰ ਪ੍ਰਿਅੰਕਾ ਗਾਂਧੀ ਨਾਲ ਦਿੱਲੀ 'ਚ ਵੀ ਮੁਲਾਕਾਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵਿਭਾਗ ਦਾ ਕਾਰਜਭਾਰ ਸੰਭਾਲਣ ਨੂੰ ਲੈ ਕੇ ਉਨ੍ਹਾਂ ਦੀ ਖਾਮੋਸ਼ੀ ਨੇ ਕਾਂਗਰਸ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਛੇੜ ਦਿੱਤੀਆਂ ਹਨ।ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੀ ਨਜ਼ਰ ਸੂਬਾ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਜਾਂ ਕਿਸੇ ਵੱਡੇ ਮਹਕਮੇ 'ਤੇ ਹੈ।

ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਆਈਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸੀਨੀਅਰ ਆਗੂ ਅਹਿਮਦ ਪਟੇਲ ਦੀ ਡਿਊਟੀ ਲਗਾਈ ਸੀ। ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਦਿੱਲੀ ਜਾ ਰਹੇ ਹਨ। 15 ਜੂਨ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਣਗੇ।

More News

NRI Post
..
NRI Post
..
NRI Post
..